17 अक्तूबर 2023

ਲਾਅਨ ਟੈਨਿਸ 'ਚ ਲੁਧਿਆਣਾ ਨੇ ਮਾਨਸਾ ਨੂੰ 2-0 ਦੇ ਫਰਕ ਨਾਲ ਦਿੱਤੀ ਮਾਤ*


*- ਖੇਡਾਂ ਵਤਨ ਪੰਜਾਬ ਦੀਆਂ 2023 -*

*ਲਾਅਨ ਟੈਨਿਸ 'ਚ ਲੁਧਿਆਣਾ ਨੇ ਮਾਨਸਾ ਨੂੰ 2-0 ਦੇ ਫਰਕ ਨਾਲ ਦਿੱਤੀ ਮਾਤ*


*- ਅੱਜ ਦੇ ਮੁਕਾਬਲੇ ਬੇਹੱਦ ਦਿਲਚਸਪ ਰਹੇ - ਜ਼ਿਲ੍ਹਾ ਖੇਡ ਅਫ਼ਸਰ*

ਲੁਧਿਆਣਾ, 16 ਅਕਤੂਬਰ (000) - ਪੰਜਾਬ ਸਰਕਾਰ ਵੱਲੋਂ ਜਾਰੀ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜੱਸੋਵਾਲ ਕੁਲਾਰ ਵਿਖੇ ਸੁਰੂ ਕਰਵਾਏ ਗਏ।


ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਮੁਕਾਬਲੇ ਬੇਹੱਦ ਦਿਲਚਸਪ ਰਹੇ। ਉਨ੍ਹਾਂ ਦੱਸਿਆ ਕਿ ਲਾਅਨ ਟੈਸਟ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਅੰ-14 ਲੜਕੀਆਂ ਦੇ ਟੀਮ ਈਵੈਟ ਵਿੱਚ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ. ਨਗਰ ਨੇ ਰੂਪਨਗਰ ਨੂੰ 2-0 ਦੇ ਫਰਕ ਨਾਲ ਹਰਾਇਆ ਜਦਕਿ ਜਲੰਧਰ ਦੀ ਟੀਮ ਨੇ ਬਠਿੰਡੇ ਦੀ ਟੀਮ ਨੂੰ 2-0 ਦੇ ਫਰਕ ਨਾਲ ਮਾਤ ਦਿੱਤੀ ਅਤੇ ਅੰਮ੍ਰਿਤਸਰ ਦੀ ਟੀਮ ਪਾਸੋਂ ਫਾਜਿਲਕਾ ਦੀ ਟੀਮ ਨੂੰ 2-0 ਦੇ ਫਰਕ ਨਾਲ ਹਾਰ ਦਾ ਮੂੰਹ ਦੇਖਣਾ ਪਿਆ। ਇਸੇ ਤਰ੍ਹਾਂ ਪਟਿਆਲਾ ਦੀ ਟੀਮ ਨੇ ਹੁਸਿਆਰਪੁਰ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਬਾਜੀ ਮਾਰੀ। 


ਅੰਡਰ-17 ਲੜਕੀਆਂ ਦੇ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 2-0 ਦੇ ਫਰਕ ਨਾਲ, ਪਟਿਆਲਾ ਨੇ ਕਪੂਰਥਲਾ ਨੂੰ 2-0 ਦੇ ਫਰਕ ਨਾਲ, ਲੁਧਿਆਣਾ ਨੇ ਮਾਨਸਾ ਨੂੰ 2-0 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾਇਆ।


ਅੰਡਰ-21 ਮਹਿਲਾ ਵਰਗ ਦੇ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾਇਆ।

Daily update

PUNJAB ONLINE NEWS AND JOBS